ਸਰਕਾਰੀ ਹਾਈ ਸਕੂਲ ਬੁੱਟਰ ਸਰੀਂਹ ਦਾ ਨਤੀਜਾ ਰਿਹਾ ਸ਼ਾਨਦਾਰ
29 ਵਿੱਚੋਂ 19 ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿੱਚ ਦਸਵੀਂ ਦੀ ਪ੍ਰੀਖਿਆ ਪਾਸ
ਗਿੱਲ
ਦੋਦਾ (ਸ੍ਰੀ ਮੁਕਤਸਰ ਸਾਹਿਬ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਕਲਾਸ ਦੇ ਨਤੀਜਿਆਂ 'ਚੋ ਭਾਵੇਂ ਜਿਲ੍ਹਾ ਸ਼੍ਰੀ ਮੁਕਤਸਰ ਸਹਿਬ ਦੇ ਨਤੀਜੇ ਜਿਆਦਾ ਵਧੀਆ ਨਹੀਂ ਰਹੇ ਪਰ ਸਰਕਾਰੀ ਹਾਈ ਸਕੂਲ ਬੁੱਟਰ ਸ਼ਰੀਹ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ਹੈ। ਇਸ ਸਬੰਧੀ ਅੱਜ ਸਕੂਲ ਵਿੱਚ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਇੱਕ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਰੱਖਿਆ ਗਿਆ। ਜਾਣਕਾਰੀ ਦਿੰਦੇ ਸਕੂਲ ਮੁਖੀ ਕੁਲਜੀਤ ਸਿੰਘ ਨੇ ਦੱਸਿਆ ਕਿ ਸਕੂਲ ਦੇ ਕੁਲ 29 ਵਿੱਚੋਂ 19 ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿੱਚ ਦਸਵੀਂ ਦੀ ਪ੍ਰੀਖਿਆ ਪਾਸ ਕੀਤੀ ਹੈ ਜਿਨ੍ਹਾਂ ਵਿੱਚੋਂ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਜਸਪ੍ਰੀਤ ਕੌਰ, ਸੁਖਪ੍ਰੀਤ ਕੌਰ ਅਤੇ ਹਰਪ੍ਰੀਤ ਕੌਰ ਨੇ 80 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਆਪਣੇ ਨਾਮ ਦੇ ਨਾਲ ਨਾਲ ਜਿਥੇ ਸਕੂਲ, ਮਾਪਿਆਂ ਅਤੇ ਜਿਲ੍ਹੇ ਦਾ ਨਾਮ ਰੋਸ਼ਨ ਕੀਤਾ ਹੈ ਉਥੇ ਹੀ ਇਨਾਂ ਬੱਚਿਆਂ ਨੇ ਮੈਰੀਟੋਰੀਅਸ ਸਕੂਲ ਵਿੱਚ ਦਾਖਲੇ ਲਈ ਆਪਣੇ ਆਪ ਨੂੰ ਯੋਗ ਸਿੱਧ ਕੀਤਾ। ਇਸ ਤੋਂ ਇਲਾਵਾ ਪੰਜਾਬੀ ਅਧਿਆਪਕ ਜਸਵਿੰਦਰ ਸਿੰਘ ਨੇ ਬੱਚਿਆਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਇਹ ਸਮੂਹ ਸਕੂਲ ਸਟਾਫ ਅਤੇ ਬੱਚਿਆਂ ਦੀ ਸਖ਼ਤ ਮਿਹਨਤ ਦਾ ਫਲ ਹੈ। ਇਸ ਖੁਸ਼ੀ ਦੇ ਮੌਕੇ ਸਕੂਲ ਦੇ ਸਾਰੇ ਬੱਚਿਆਂ ਨੂੰ ਲੱਡੂ ਵੰਡੇ ਗਏ। ਇਸ ਮੌਕੇ ਸ਼ਿਸੂ ਰਾਣੀ, ਚਰਨਜੀਤ ਕੌਰ, ਬਲਜੋਤ ਕੌਰ, ਜਤਿੰਦਰ ਕੌਰ, ਹਰਜਿੰਦਰ ਸਿੰਘ ਤੋਂ ਇਲਾਵਾ ਸਕੂਲ ਕਮੇਟੀ ਦੇ ਮੈਂਬਰ ਅਤੇ ਬੱਚਿਆਂ ਦੇ ਮਾਪੇ ਹਾਜਰ ਸਨ।  



Comments

Popular posts from this blog

ਬੇਕਾਬੂ ਹੋ ਕੇ ਸਕੌਡਾ ਗੱਡੀ ਰੁੱਖ ਨਾਲ ਟਕਰਾਈ ,ਚਾਲਕ ਦੀ ਦਰਦਨਾਕ ਮੌਤ

ਪੰਜ ਗ੍ਰਾਮ ਹੈਰੋਇਨ ,19 ਕਿਲੋ ਡੋਡਿਆਂ ਅਤੇ 150 ਲੀਟਰ ਲਾਹਣ ਸਣੇ ਚਾਰ ਕਾਬੂ

ਵੱਟ ਪੋਚਣ ਦਾ ਦੇਸੀ ਜੁਗਾੜ ------