ਸੜਕ ਹਾਦਸੇ ਵਿੱਚ ਇੱਕ ਦੀ ਮੌਤ, ਇੱਕ ਜ਼ਖਮੀ

ਸੜਕ ਹਾਦਸੇ ਵਿੱਚ ਇੱਕ ਦੀ ਮੌਤ, ਇੱਕ ਜ਼ਖਮੀ
ਪਿੰਡ ਭਲਾਈਆਣਾ ਵਿਖੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦ ਕਿ ਦੂਜਾ ਜਖ਼ਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਕੋਟਭਾਈ ਮੁਖੀ ਪਰਮਜੀਤ ਕੁਮਾਰ ਨੇ ਦੱਸਿਆ ਕਿ ਬਬਲੂ ਉਰਫ਼ ਮਹਿਤਾਬ 22 ਵਾਸੀ ਤ੍ਰਿਲੋਨੀ ਬਿਹਾਰ ਅਤੇ ਵਿੱਕੀ ਪੁੱਤਰ ਬਲਜੀਤ ਸਿੰਘ ਆਪਣੇ ਮੋਟਰ ਸਾਈਕਲ ਨੰਬਰ ਪੀ.ਬੀ.30 ਕਿਊ 4385 ਤੇ ਸ੍ਰੀ ਮੁਕਤਸਰ ਸਾਹਿਬ ਤੋਂ ਬਠਿੰਡਾ ਵੱਲ ਜਾ ਰਹੇ ਸਨ ਕਿ ਪਿੰਡ ਭਲਾਈਆਣਾ ਦੇ ਬੱਸ ਅੱਡੇ ਦੇ ਨਜ਼ਦੀਕ ਉਨ੍ਹਾਂ ਦੇ ਮੋਟਰ ਸਾਈਕਲ ਅਤੇ ਕਾਰ ਦੀ ਟੱਕਰ ਹੋ ਗਈ। ਕਾਰ ਨੂੰ ਰਿਸ਼ੀ ਕਪੂਰ ਪੁੱਤਰ ਤੇਜਾ ਸਿੰਘ ਵਾਸੀ ਖੈਰੇ ਕੇ ਉਤਾਰ ਜਲਾਲਾਬਾਦ ਚਲਾ ਰਿਹਾ ਸੀ। ਟੱਕਰ ਕਾਰਨ ਬਬਲੂ ਉਰਫ਼ ਮਹਿਤਾਬ ਦੀ ਮੌਤ ਹੋ ਗਈ ਅਤੇ ਵਿੱਕੀ ਸਿੰਘ ਜ਼ਖਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਗਿੱਦੜਬਾਹਾ ਵਿਖੇ ਮੁੱਢਲੀ ਸਹਾਇਤਾ ਉਪਰੰਤ ਬਠਿੰਡਾ ਰੈਫਰ ਕਰ ਦਿੱਤਾ ਗਿਆ।  

Comments

Popular posts from this blog

ਬੇਕਾਬੂ ਹੋ ਕੇ ਸਕੌਡਾ ਗੱਡੀ ਰੁੱਖ ਨਾਲ ਟਕਰਾਈ ,ਚਾਲਕ ਦੀ ਦਰਦਨਾਕ ਮੌਤ

ਆਓ ਓ ਅ ੲ ਪੜੀਏ ਜੀ