ਕੈਪਟਨ ਦੀ ਅਗਵਾਈ ਵਾਲੀ ਸਰਕਾਰ ਤੋ ਹਰ ਵਰਗ ਖੁਸ਼ -ਕਾਉਣੀ

ਪਿੰਡ ਕਾਉਣੀ ਵਿਖੇ ਲੋੜਵੰਦ ਪਰਿਵਾਰਾਂ ਨੂੰ ਕਣਕ ਵੰਡਦੇ  ਸੂਬਾ ਸਕੱਤਰ ਕਾਉਣੀ ਅਤੇ ਹੋਰ।

ਰਣਜੀਤ ਸਿੰਘ ਗਿੱਲ
ਦੋਦਾ(ਸ੍ਰੀ ਮੁਕਤਸਰ ਸਾਹਿਬ)- ਕੈਪਟਨ ਅਮਰਿੰਦਰ ਸਿੰਘ  ਦੀ ਅਗਵਾਈ ਵਾਲੀ ਕਾਂਗਰਸ ਤੋਂ ਹਰ ਵਰਗ ਖੁਸ਼ ਹੈ ਕਿਉਕਿ ਲੋਕਾਂ ਨੂੰ ਅਕਾਲੀਆਂ ਦੀਆਂ ਵਧੀਕੀਆਂ ਤੋਂ ਛੁਟਕਾਰਾ ਮਿਲਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਸੂਬਾ ਸਕੱਤਰ ਨਰਿੰਦਰ ਸਿੰਘ ਕਾਉਣੀ ਨੇ ਲੋੜਵੰਦ ਪਰਿਵਾਰਾਂ ਨੂੰ ਪਿੰਡ ਕਾਉਣੀ ਵਿਖੇ ਕਣਕ ਦੀ ਵੰਡ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਹਰ ਵਰਗ ਤੱਕ ਸਰਕਾਰ ਦੀਆਂ ਸਹੂਲਤਾਂ ਬਿਨਾਂ ਕਿਸੇ ਭੇਦਭਾਵ ਤੋਂ ਪੁੱਜ਼ਦੀਆਂ ਕੀਤੀਆ ਜਾਣਗੀਆਂ।ਇਸ ਮੌਕੇ ਉਨ੍ਹਾਂ ਨਾਲ ਪਾਲ ਬਰਾੜ ਕਾਉਣੀ ,ਬਾਬਾ ਕਰਮ ਸਿੰਘ, ਰਣਜੀਤ ਸਿੰਘ ਪੰਚ, ਵਕੀਲ ਪੰਚ, ਰਣਜੀਤ ਸਰਾਂ, ਨਵਨੀਨ ਗਿਰਧਰ, ਜਸਵੀਰ ਸੰਧੂ, ਕੁਲਵੰਤ ਸਿੰਘ, ਕੁਲਵਿੰਦਰ ਸਿੰਘ, ਹਰਮੰਦਰ ਸਿੰਘ ਭੁੱਟੋ,ਜਗਤਾਰ ਪੰਚ, ਤੋਤਾ ਸਿੰਘ ਮੈਂਬਰ, ਗੁਰਤੇਜ ਸਿੰਘ ਮੈਂਬਰ ਆਦਿ ਮੌਜੂਦ ਸਨ।
ਫੋਟੋ ਕੈਪਸ਼ਨ-ਪਿੰਡ ਕਾਉਣੀ ਵਿਖੇ ਲੋੜਵੰਦ ਪਰਿਵਾਰਾਂ ਨੂੰ ਕਣਕ ਵੰਡਦੇ ਹੋਰ ਸੂਬਾ ਸਕੱਤਰ ਕਾਉਣੀ ਅਤੇ ਹੋਰ।

Comments

Popular posts from this blog

ਬੇਕਾਬੂ ਹੋ ਕੇ ਸਕੌਡਾ ਗੱਡੀ ਰੁੱਖ ਨਾਲ ਟਕਰਾਈ ,ਚਾਲਕ ਦੀ ਦਰਦਨਾਕ ਮੌਤ

ਪੰਜ ਗ੍ਰਾਮ ਹੈਰੋਇਨ ,19 ਕਿਲੋ ਡੋਡਿਆਂ ਅਤੇ 150 ਲੀਟਰ ਲਾਹਣ ਸਣੇ ਚਾਰ ਕਾਬੂ

ਵੱਟ ਪੋਚਣ ਦਾ ਦੇਸੀ ਜੁਗਾੜ ------