ਆਸਰਾ ਚੈਰੀਟੇਬਲ ਫਾਊਂਡੇਸ਼ਨ ਨੇ ਹੋਣਹਾਰ ਲੜਕੀ ਦਾ ਸਨਮਾਨ ਕਰਿਆ

 ਪੰਜਾਬ ਕ੍ਰਿਕਟ ਟੀਮ ਅੰਡਰ 19 ਲਈ ਚੁਣੀ ਗਈ ਖਿਡਾਰਨ ਨਵਦੀਪ ਕੌਰ ਨੂੰ ਚੈਕ ਦਿੰਦੇ ਹੋਏ ਆਸਰਾ ਚੈਰੀਟੇਬਲ ਫਾਊਂਡੇਸ਼ਨ ਦੇ ਚੇਅਰਮੈਨ ਜਸਪ੍ਰੀਤ ਸਿੰਘ ਤੇ ਹੋਰ।

ਦੋਦਾ(ਸ੍ਰੀ ਮੁਕਤਸਰ ਸਾਹਿਬ) – ਪੰਜਾਬ ਕ੍ਰਿਕਟ ਐਸੋਸੀਏਸ਼ਨ ਮੁਹਾਲੀ ਵੱਲੋਂ ਅੰਡਰ 19 ਪੰਜਾਬ ਦੀ ਟੀਮ ਲਈ ਲਾਏ ਜਾਣ ਵਾਲੇ ਕੈਂਪ ਵਿੱਚ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਖਿਡਾਰਨ ਦੀ ਚੋਣ ਹੋਈ ਹੈ। ਇਸ ਖਿਡਾਰਨ ਗਿੱਦੜਬਾਹਾ ਹਲਕੇ ਦੇ ਪਿੰਡ ਸਮਾਘ ਨਾਲ ਸਬੰਧਤ ਹੈ ਅਤੇ ਇਸ ਦੀ ਚੋਣ ਬੀਤੇ ਦਿਨੀ ਬਰਨਾਲਾ ਵਿੱਚ ਹੋਏ ਪੰਜਾਬ ਸਟੇਟ ਅੰਡਰ 19 ਮੈਚਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਹੋਈ ਹੈ। ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਪਹਿਲੀ ਵਾਰ ਇਸ ਟੂਰਨਾਮੈਂਟ ਵਿੱਚ ਹਿੱਸਾ ਲਿਆ ਸੀ। ਇਸ ਹੋਣਹਾਰ ਵਿਦਿਆਰਥਣ ਨੂੰ ਅੱਜ ਸਮਾਜ ਸੇਵੀ ਸੰਸਥਾ ਆਸਰਾ ਚੈਰੀਟੇਬਲ ਫਾਊਂਡੇਸ਼ਨ ਦੇ ਚੇਅਰਮੈਨ ਜਸਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ। ਨਵਦੀਪ ਕੌਰ ਸਮਾਘ ਦੇ ਗੁਰੂ ਨਾਨਕ ਪਲਲਿਕ ਸਕੂਲ ਦੀ ਵਿਦਿਆਰਥਣ ਹੈ। ਜਸਪ੍ਰੀਤ ਸਿੰਘ ਭਲਾਈਆਣਾ ਨੇ ਕਿਹਾ ਕਿ ਨਵਦੀਪ ਕੌਰ ਨੇ ਕ੍ਰਿਕਟ ਟੀਮ ਵਿੱਚ ਜਗ੍ਹਾ ਬਣਾਕੇ ਗਿੱਦੜਬਾਹਾ ਅਤੇ ਸ੍ਰੀ ਮੁਕਤਸਰ ਸਾਹਿਬ ਦਾ ਨਾਮ ਰੌਸ਼ਨ ਕੀਤਾ ਹੈ ਅਤੇ ਅਜਿਹੇ ਹੋਣਹਾਰ ਖਿਡਾਰੀਆਂ ਦੀ ਮਦਦ ਲਈ ਉਨ੍ਹਾ ਦੀ ਸੰਸਥਾ ਹਮੇਸ਼ਾਂ ਤਤਪਰ ਰਹਿੰਦੀ ਹੈ। ਉਨ੍ਹਾ ਨਵਦੀਪ ਕੌਰ ਅਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੰਦੇ ਹੋਏ 5100 ਰੁਪਏ ਦੀ ਰਾਸ਼ੀ ਦਾ ਚੈਕ ਭੇਂਟ ਕੀਤਾ। ਇਸ ਮੌਕੇ ਉਨ੍ਹਾ ਦੇ ਨਾਲ ਸਕੂਲ ਦੇ ਪ੍ਰਿੰਸੀਪਲ ਰਾਜਵੰਤ ਸਿੰਘ, ਨਵੀਂ ਛਾਪਿਆਂਵਾਲੀ ਵੀ ਮੌਜੂਦ ਸਨ।

 

Comments

Popular posts from this blog

ਬੇਕਾਬੂ ਹੋ ਕੇ ਸਕੌਡਾ ਗੱਡੀ ਰੁੱਖ ਨਾਲ ਟਕਰਾਈ ,ਚਾਲਕ ਦੀ ਦਰਦਨਾਕ ਮੌਤ

ਆਓ ਓ ਅ ੲ ਪੜੀਏ ਜੀ