ਨਸ਼ਈ ਪੁੱਤ ਵੱਲੋਂ ਪਿਓ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਮਾਹਿਲਪੁਰ -ਬੀਤੀ ਰਾਤ ਬਲਾਕ ਮਾਹਿਲਪੁਰ ਦੇ ਪਿੰਡ ਚੇਲਾ ਵਿਖੇ ਇੱਕ ਨਸ਼ੇੜੀ ਨੌਜਵਾਨ ਨੇ
ਤੇਜ਼ਧਾਰ ਹਥਿਆਰਾਂ ਨਾਲ ਆਪਣੇ ਹੀ ਪਿਤਾ ਦਾ ਕਤਲ ਕਰ ਦਿੱਤਾ। ਕਤਲ ਤੋਂ ਬਾਅਦ ਕਥਿਤ ਦੋਸੀ
ਮੌਕੇ ਤੋਂ ਫ਼ਰਾਰ ਹੋ ਗਿਆ। ਪਿੰਡ ਵਾਸੀਆਂ ਨੇ ਦੱਸਿਆ ਕਿ ਚਰਨਜੀਤ ਸਿੰਘ ਨਸ਼ੇ ਕਰਨ ਦਾ ਆਦੀ
ਹੈ ਅਤੇ ਅਕਸਰ ਹੀ ਨਸ਼ੇ ਲਈ ਆਪਣੇ ਪਿਤਾ ਕਸ਼ਮੀਰ ਸਿੰਘ ਨਾਲ ਲੜਦਾ ਰਹਿੰਦਾ ਸੀ। ਬੀਤੀ ਰਾਤ
ਨੌਂ ਵਜੇ ਦੇ ਕਰੀਬ ਉਸ ਨੇ ਘਰ ਵਿਚ ਆ ਕੇ ਤੇਜ਼ਧਾਰ ਹਥਿਆਰਾਂ ਨਾਲ ਆਪਣੇ ਪਿਤਾ ਦਾ ਕਤਲ
ਕਰਕੇ ਮੌਕੇ ਤੋਂ ਫ਼ਰਾਰ ਹੋ ਗਿਆ।
Comments
Post a Comment